ਸਵੇਰੇ ਖ਼ਾਲੀ ਪੇਟ ਕਦੇ ਵੀ ਨਾ ਕਰੋ ਇਹਨਾਂ 5 ਚੀਜਾਂ ਦਾ ਸੇਵਨ।।

ਹੈਲੋ ਦੋਸਤੋ ਤੁਹਾਡਾ ਸੁਆਗਤ ਹੈ ਦੋਸਤੋ ਅਸੀਂ ਸਾਰਾ ਦਿਨ ਜਿਹੜੀਆਂ ਚੀਜ਼ਾਂ ਦਾ ਸੇਵਨ ਕਰਦੇ ਹਾਂ ਉਸਦਾ ਅਸਰ ਸਾਡੀ ਸਿਹਤ ਤੇ ਪੈਂਦਾ ਹੈ। ਅਸੀਂ ਸਾਰਾ ਦਿਨ ਕੁਝ ਅਜਿਹੀਆਂ ਚੀਜ਼ਾਂ ਦਾ ਸੇਵਨ ਕਰ ਲੈਂਦੇ ਹਾਂ ਜਿਸਦਾ ਕੋਈ ਨਾ ਕੋਈ ਬੁਰਾ ਅਸਰ ਸਾਡੇ ਸਰੀਰ ਤੇ ਦੇਖਣ ਨੂੰ ਮਿਲਦਾ ਹੈ। ਦੋਸਤੋ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਸਵੇਰੇ ਖਾਲੀ ਪੇਟ ਤੁਹਾਨੂੰ ਕਿਹੜੀਆਂ ਚੀਜ਼ਾਂ ਦਾ ਸੇਵਨ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ।

ਇਸ ਦੇ ਨਾਲ ਹੀ ਤੁਹਾਨੂੰ ਦੱਸਾਂਗੇ ਕਿਹੜੀ ਚੀਜ਼ਾਂ ਦਾ ਸੇਵਨ ਕਦੋ ਅਤੇ ਕਿੰਨੀ ਮਾਤਰਾ ਵਿੱਚ ਕਰਨਾ ਚਾਹੀਦਾ ਹੈ। ਤੁਸੀਂ ਕਈ ਲੋਕਾਂ ਦਾ ਮੰਨਣਾ ਹੁੰਦਾ ਕਿ ਸਵੇਰੇ ਖਾਲੀ ਪੇਟ ਟਮਾਟਰ ਦਾ ਸੇਵਨ ਕਰਨਾ ਚੰਗਾ ਹੁੰਦਾ ਹੈ। ਟਮਾਟਰ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਹੁੰਦਾ ਹੈ। ਤੁਸੀ ਟਮਾਟਰ ਵਿੱਚ ਵਿਟਾਮਿਨ ਅਤੇ ਐਂਟੀਆਕਸੀਡੈਂਟ ਦੀ ਮਾਤਰਾ ਹੁੰਦੀ ਹੈ। ਪਰ ਇਸ ਦਾ ਸੇਵਨ ਖਾਲੀ ਪੇਟ ਨਹੀਂ ਕਰਨਾ ਚਾਹੀਦਾ ਕਿਉਂਕਿ ਇਹ ਐਸੀਡੀਟਿਕ ਆਹਾਰ ਹੈ।

ਜਿਸਦਾ ਅਸਰ ਸਾਡੇ ਪੇਟ ਤੇ ਪੈਂਦਾ ਹੈ ਜਿਸ ਨਾਲ ਪੇਟ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਅਲਸਰ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਤੁਸੀਂ ਦੂਜੇ ਨੰਬਰ ਤੇ ਹੈ ਕੇਲਾ ਕੇਲੇ ਵਿਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਕੇਲੇ ਦੇ ਵਿੱਚ ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਅਤੇ ਹੋਰ ਕਈ ਤਰ੍ਹਾਂ ਦੇ ਗੁਣ ਪਾਏ ਜਾਂਦੇ ਹਨ। ਪਰ ਇਸ ਗੱਲ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ ਕਿ ਸਵੇਰੇ ਖਾਲੀ ਢਿੱਡ ਸੇਵਨ ਨਹੀਂ ਕਰਨਾ ਚਾਹੀਦਾ ਕਿਉਂਕਿ ਇਸ ਨਾਲ ਉਲਟੀ ਵਰਗੀ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਦੋਸਤੋ ਸਲਾਦ ਵੀ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਲਾਭਦਾਇਕ ਹੁੰਦਾ ਹੈ। ਇਹ ਤੁਹਾਡਾ ਵਜਨ ਘਟਾਉਣ ਦੇ ਨਾਲ ਨਾਲ ਪਾਚਨ ਕਿਰਿਆ ਨੂੰ ਵੀ ਠੀਕ ਰੱਖਦੇ ਹਨ। ਇਸਦੇ ਵਿਚ ਫਾਈਬਰ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ ਜੋ ਸਿਹਤ ਲਈ ਚੰਗਾ ਮੰਨਿਆ ਜਾਂਦਾ ਹੈ। ਪਰ ਜੇਕਰ ਸਵੇਰੇ ਖਾਲੀ ਪੇਟ ਤੁਸੀਂ ਇਸ ਦਾ ਸੇਵਨ ਕਰਦੇ ਹੋ ਤਾਂ ਤੁਹਾਡੇ ਪੇਟ ਵਿੱਚ ਗੈਸ ਅਤੇ ਸੀਨੇ ਵਿੱਚ ਜਲਣ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਫਿਰ ਖਾਲੀ ਪੇਟ ਕਿਸੇ ਵੀ ਤਰ੍ਹਾਂ ਦੀ ਕੋਲਡ-ਡਰਿੰਕ ਦਾ ਸੇਵਨ ਵੀ ਨਹੀਂ ਕਰਨਾ ਚਾਹੀਦਾ। ਇਸ ਤੋਂ ਇਲਾਵਾ ਖੱਟੇ ਫਲ ਵਿਟਾਮਿਨ ਸੀ ਦਾ ਵਧੀਆ ਸਰੋਤ ਮੰਨੇ ਜਾਂਦੇ ਹਨ। ਇਹਨਾਂ ਵਿੱਚੋਂ ਸੰਤਰਾ, ਕੀਵੀ ਮੌਸੱਮੀ, ਨਿੰਬੂ ਆਦਿ ਫਲ ਸ਼ਾਮਲ ਹੁੰਦੇ ਹਨ। ਪਰ ਜੇਕਰ ਤੁਸੀਂ ਇਨ੍ਹਾਂ ਫਲਾਂ ਦਾ ਸੇਵਨ ਸਵੇਰੇ ਖਾਲੀ ਪੇਟ ਕਰਦੇ ਹੋ ਤਾਂ ਇਹ ਤੁਹਾਨੂੰ ਫਾਇਦੇ ਦੀ ਜਗਾ ਤੇ ਨੁਕਸਾਨ ਪਹੁੰਚਾਉਂਦੇ ਹਨ।

ਇਨ੍ਹਾਂ ਫਲਾਂ ਵਿੱਚ ਐਸਿਡ ਦੀ ਮਾਤਰਾ ਪਾਈ ਜਾਂਦੀ ਹੈ। ਖਾਲੀ ਪੇਟ ਇਨ੍ਹਾਂ ਦਾ ਸੇਵਨ ਕਰਨ ਨਾਲ ਗੈਸ ਅਤੇ ਜਲਨ ਦੀ ਸਮੱਸਿਆ ਹੋ ਜਾਂਦੀ ਹੈ। ਇਸ ਤਰ੍ਹਾਂ ਤੁਹਾਨੂੰ ਵੀ ਇਨਾਂ ਪੰਜ ਚੀਜ਼ਾਂ ਦਾ ਸੇਵਨ ਸਵੇਰੇ ਖਾਲੀ ਪੇਟ ਬਿਲਕੁਲ ਵੀ ਨਹੀਂ ਕਰਨਾ ਚਾਹੀਦਾ। ਉਮੀਦ ਕਰਦੇ ਹਾਂ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇਗੀ।

Leave a Reply

Your email address will not be published. Required fields are marked *