ਹੈਲੋ ਦੋਸਤੋ ਤੁਹਾਡਾ ਸੁਆਗਤ ਹੈ। ਅੱਜ ਕੱਲ ਦੇ ਸਮੇਂ ਵਿਚ ਲੋਕਾਂ ਦਾ ਰਹਿਣ ਸਹਿਣ ਗੱਲ ਤੋਂ ਚੁੱਕਿਆ ਹੈ ਜਿਸ ਦੀ ਵਜ੍ਹਾ ਕਾਰਨ ਸਰੀਰ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਗਲਤ ਖਾਣ-ਪੀਣ ਦੀ ਵਜ੍ਹਾ ਕਾਰਨ ਬਹੁਤ ਸਾਰੇ ਲੋਕਾਂ ਨੂੰ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ
ਕਿਉਂਕਿ ਸਰੀਰ ਰੋਗਾਂ ਨਾਲ ਲੜਨ ਦੇ ਕਾਬਲ ਨਹੀਂ ਰਹਿੰਦਾ ਪਰ ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜੇਕਰ ਤੁਸੀਂ ਦੇਸੀ ਘਿਓ ਦਾ ਸੇਵਨ ਕਰਦੇ ਹੋ ਤਾਂ ਇਸ ਦੇ ਨਾਲ ਕਿਹੜੀਆਂ ਸਮੱਸਿਆਵਾਂ ਤੋਂ ਬਚਿਆ ਜਾ ਸਕਦਾ ਹੈ। ਦੇਸੀ ਘਿਓ ਦਾ ਇਸਤੇਮਾਲ ਵੱਖੋ-ਵੱਖਰੇ ਤਰੀਕਿਆਂ ਦੇ ਨਾਲ ਕੀਤਾ ਜਾ ਸਕਦਾ ਹੈ
ਖਾਣ ਪੀਣ ਦੀਆਂ ਵਸਤਾਂ ਦੇ ਵਿੱਚ ਮਿਲਾ ਕੇ ਇਸ ਦਾ ਸੇਵਨ ਕੀਤਾ ਜਾ ਸਕਦਾ ਹੈ ਖਾਣਾ ਬਣਾਉਣ ਸਮੇਂ ਵੀ ਇਸ ਦਾ ਇਸਤੇਮਾਲ ਕੀਤਾ ਜਾਂਦਾ ਹੈ ਪਰ ਕਈ ਹੋਰ ਤਰੀਕਿਆਂ ਦੇ ਨਾਲ ਵੀ ਦੇਸੀ ਘਿਓ ਨੂੰ ਵਰਤਿਆ ਜਾ ਸਕਦਾ ਹੈ ਜਿਸ ਨਾਲ ਅਸੀਂ ਆਪਣੇ ਸਰੀਰ ਨੂੰ ਤੰਦਰੁਸਤ ਰੱਖ ਸਕਦੇ ਹਾਂ
ਜੇਕਰ ਤੁਹਾਡੇ ਚਿਹਰੇ ਦੇ ਉੱਤੇ ਦਾਗ ਧੱਬੇ ਕਿਲ ਮੁਹਾਸੇ ਛਾਈਆਂ ਵਰਗੀ ਕੋਈ ਵੀ ਸਮੱਸਿਆ ਹੋਵੇ ਤਾਂ ਉਸ ਸਮੇਂ ਤੁਸੀਂ ਆਪਣੇ ਚਿਹਰੇ ਦੇ ਦੇਸੀ ਘਿਓ ਦਾ ਇਸਤੇਮਾਲ ਕਰ ਸਕਦੇ ਹੋ ਇਸ ਤੋਂ ਇਲਾਵਾ ਜੇਕਰ ਅੱਖਾਂ ਦੀ ਰੌਸ਼ਨੀ ਕਮਜ਼ੋਰ ਹੋਵੇ ਤਾਂ ਉਸ ਸਮੱਸਿਆ ਤੋਂ ਰਾਹਤ ਪਾਉਣ ਵਾਸਤੇ ਵੀ ਦੇਸੀ ਘਿਓ ਦਾ ਇਸਤੇਮਾਲ ਕੀਤਾ ਜਾ ਸਕਦਾ ਹੈ।
ਦੋਸਤੋ ਚਮੜੀ ਰੋਗਾਂ ਤੋਂ ਛੁਟਕਾਰਾ ਪਾਉਣ ਵਾਸਤੇ ਵੀ ਤੁਸੀਂ ਦੇਸੀ ਘਿਓ ਦਾ ਇਸਤੇਮਾਲ ਕਰ ਸਕਦੇ ਹੋ ਦੇਸੀ ਘਿਓ ਦੇ ਬਹੁਤ ਸਾਰੇ ਗੁਣ ਹੁੰਦੇ ਹਨ ਜੋ ਸਾਡੇ ਸਰੀਰ ਨੂੰ ਤੰਦਰੁਸਤ ਬਣਾਉਦੇ ਹਨ ਅਤੇ ਸਾਡੇ ਸਰੀਰ ਨੂੰ ਰੋਗਾਂ ਨਾਲ ਲੜਨ ਦੇ ਕਾਬਲ ਹਨ
ਇਸ ਦਾ ਸੇਵਨ ਕਰਨ ਦੇ ਨਾਲ ਜੋੜਾਂ ਦੇ ਵਿੱਚ ਹੋਣ ਵਾਲੇ ਦਰਦ ਤੋਂ ਵੀ ਛੁਟਕਾਰਾ ਪਾਇਆ ਜਾ ਸਕਦਾ ਹੈ ਜੇਕਰ ਤੁਸੀਂ ਆਪਣੇ ਆਪ ਨੂੰ ਤੰਦਰੁਸਤ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਦੇਸੀ ਘਿਉ ਦਾ ਇਸਤੇਮਾਲ ਕਰਨਾ ਚਾਹੀਦਾ ਹੈ।