ਹੈਲੋ ਦੋਸਤੋ ਤੁਹਾਡਾ ਸੁਆਗਤ ਹੈ।ਸਰੀਰ ਵਿੱਚ ਪੋਸ਼ਕ ਤੱਤਾਂ ਦੀ ਕਮੀ ਹੋਣ ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਜਦੋਂ ਸਰੀਰ ਵਿੱਚ ਕੈਲਸ਼ੀਅਮ, ਵਿਟਾਮਿਨ ਡੀ ਅਤੇ ਵਿਟਾਮਿਨ ਕੇ ਆਦਿ ਦੀ ਕਮੀ ਹੁੰਦੀ ਹੈ, ਤਾਂ ਹੱਡੀਆਂ ਕਮਜ਼ੋਰ ਹੋਣ ਲੱਗ ਜਾਂਦੀਆਂ ਹਨ, ਅਤੇ ਹੱਡੀਆਂ ਵਿਚ ਦਰਦ ਹੋਣ ਲੱਗ ਜਾਂਦਾ ਹੈ।
ਇਸ ਲਈ ਲੋਕ ਤਰ੍ਹਾਂ ਤਰ੍ਹਾਂ ਦੀਆਂ ਸਪਲੀਮੈਂਟ ਲੈਣਾ ਸ਼ੁਰੂ ਕਰ ਦਿੰਦੇ ਹਨ। ਜੇਕਰ ਤੁਸੀਂ ਚਾਹੋ ਤਾਂ ਕੁਝ ਬੀਜਾਂ ਨੂੰ ਆਪਣੀ ਡਾਈਟ ਵਿਚ ਸ਼ਾਮਲ ਕਰਕੇ ਹੱਡੀਆਂ ਦੀ ਕਮਜ਼ੋਰੀ ਨੂੰ ਦੂਰ ਕਰ ਸਕਦੇ ਹੋ । ਚੀਆ ਅਤੇ ਅਲਸੀ ਦੇ ਬੀਜ ਹੱਡੀਆਂ ਦੀ ਕਮਜ਼ੋਰੀ ਦੂਰ ਕਰਦੇ ਹਨ ।
ਅੱਜ ਅਸੀਂ ਤੁਹਾਨੂੰ ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਦੇ ਲਈ ਕੁਝ ਬੀਜਾਂ ਨੂੰ ਡਾਈਟ ਵਿਚ ਸ਼ਾਮਲ ਕਰਨ ਬਾਰੇ ਦੱਸਾਂਗੇ ।ਜਾਣੋ ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਲਈ ਫ਼ਾਇਦੇਮੰਦ ਬੀਜ। ਜੇਕਰ ਤੁਹਾਡੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ । ਹੱਡੀਆਂ ਵਿਚ ਦਰਦ ਰਹਿੰਦਾ ਹੈ , ਤਾਂ ਤੁਸੀਂ ਚੀਆ ਸੀਡ ਦਾ ਸੇਵਨ ਕਰ ਸਕਦੇ ਹੋ ।
ਚੀਆ ਦੇ ਬੀਜਾਂ ਵਿੱਚ ਕੈਲਸ਼ੀਅਮ, ਫਾਸਫੋਰਸ ਅਤੇ ਮੈਗਨੀਸ਼ੀਅਮ ਬਹੁਤ ਜ਼ਿਆਦਾ ਮਾਤਰਾ ਵਿੱਚ ਪਾਇਆ ਜਾਂਦਾ ਹੈ । ਇਸ ਤੋਂ ਇਲਾਵਾ ਚੀਆ ਸੀਡਸ ਵਿੱਚ ਪ੍ਰੋਟੀਨ ਜਿੰਕ ਅਤੇ ਵਿਟਾਮਿਨ ਬੀ ਵੀ ਹੁੰਦਾ ਹੈ, ਤੁਸੀਂ ਚੀਆ ਸੀਡਸ ਨੂੰ ਸਮੂਦੀ, ਦਹੀਂ ਦੇ ਵਿੱਚ ਪਾ ਕੇ ਖਾ ਸਕਦੇ ਹੋ। ਇਸ ਤੋਂ ਇਲਾਵਾ ਚੀਆ ਸੀਡਸ ਦਾ ਪਾਣੀ ਵੀ ਪੀ ਸਕਦੇ ਹੋ
ਇਸ ਨਾਲ ਹੱਡੀਆਂ ਦੀ ਕਮਜ਼ੋਰੀ ਹੌਲੀ ਹੌਲੀ ਦੂਰ ਹੋਣ ਲੱਗ ਜਾਂਦੀ ਹੈ। ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਦੇ ਲਈ ਤੁਸੀਂ ਸੂਰਜਮੁਖੀ ਦੇ ਬੀਜ ਵੀ ਖਾ ਸਕਦੇ ਹੋ । ਸੂਰਜਮੁਖੀ ਦੇ ਬੀਜਾਂ ਵਿੱਚ ਮੈਗਨੀਜ਼ , ਮੈਗਨੀਸ਼ੀਅਮ ਅਤੇ ਵਿਟਾਮਿਨ ਬੀ6 ਪਾਇਆ ਜਾਂਦਾ ਹੈ। ਤੁਸੀਂ ਸੂਰਜਮੁਖੀ ਦੇ ਬੀਜਾਂ ਨੂੰ ਸਪਰਾਊਟਸ ਵਿੱਚ ਪਾ ਕੇ ਵੀ ਖਾ ਸਕਦੇ ਹੋ।
ਇਸ ਤੋਂ ਇਲਾਵਾ ਸੂਰਜਮੁਖੀ ਦੇ ਬੀਜਾਂ ਨੂੰ ਸਨੈਕਸ ਦੇ ਰੂਪ ਵਿੱਚ ਵੀ ਇਸਤੇਮਾਲ ਕਰ ਸਕਦੇ ਹੋ । ਰੋਜ਼ਾਨਾ ਸੂਰਜਮੁਖੀ ਦੇ ਬੀਜ ਖਾਣ ਨਾਲ ਹੱਡੀਆਂ ਦੀ ਕਮਜ਼ੋਰੀ ਦੂਰ ਹੁੰਦੀ ਹੈ , ਅਤੇ ਦਰਦ ਤੋਂ ਆਰਾਮ ਮਿਲਦਾ ਹੈ । ਤਿਲ ਦੇ ਬੀਜਾਂ ਦਾ ਇਸਤੇਮਾਲ ਜ਼ਿਆਦਾਤਰ ਘਰਾਂ ਵਿਚ ਕੀਤਾ ਜਾਂਦਾ ਹੈ ।
ਹੱਡੀਆਂ ਦੀ ਕਮਜ਼ੋਰੀ ਠੀਕ ਕਰਨ ਦੇ ਲਈ ਤੁਸੀਂ ਤਿਲ ਦੇ ਬੀਜਾਂ ਦਾ ਸੇਵਨ ਕਰ ਸਕਦੇ ਹੋ । ਤੁਸੀਂ ਤਿਲ ਦੇ ਲੱਡੂ ਬਣਾ ਕੇ ਵੀ ਖਾ ਸਕਦੇ ਹੋ , ਜਾਂ ਫਿਰ ਇਸ ਨੂੰ ਸਪ੍ਰਾਊਟਸ ਦੁੱਧ ਆਦਿ ਵਿਚ ਮਿਲਾ ਕੇ ਵੀ ਖਾ ਸਕਦੇ ਹੋ । ਦਰਅਸਲ ਤਿਲ ਦੇ ਬੀਜਾਂ ਵਿਚ ਮੈਗਨੀਸ਼ੀਅਮ , ਫਾਸਫੋਰਸ ਅਤੇ ਵਿਟਾਮਿਨ ਬੀ1 ਪਾਇਆ ਜਾਂਦਾ ਹੈ ।
ਇਹ ਪੋਸ਼ਕ ਤੱਤ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ । ਖਸਖਸ ਦੇ ਬੀਜ ਹੱਡੀਆਂ ਦੇ ਲਈ ਬਹੁਤ ਫਾਇਦੇਮੰਦ ਹੁੰਦੇ ਹਨ । ਖਸਖਸ ਦੇ ਬੀਜਾਂ ਵਿਚ ਕੈਲਸ਼ੀਅਮ , ਮੈਗਨੀਸ਼ੀਅਮ ਅਤੇ ਫਾਸਫੋਰਸ ਹੁੰਦਾ ਹੈ । ਇਹ ਪੋਸ਼ਕ ਤੱਤ ਹੱਡੀਆਂ ਨੂੰ ਮਜ਼ਬੂਤ ਬਣਾਉਂਦੇ ਹਨ , ਅਤੇ ਕਮਜ਼ੋਰੀ ਦੂਰ ਕਰਦੇ ਹਨ ।
ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਦੇ ਲਈ ਤੁਸੀਂ ਖਸਖਸ ਨੂੰ ਦੁੱਧ ਦੇ ਨਾਲ ਮਿਲਾ ਕੇ ਲੈ ਸਕਦੇ ਹੋ । ਇਸ ਨਾਲ ਬਹੁਤ ਫਾਇਦਾ ਮਿਲਦਾ ਹੈ । ਜ਼ਿਆਦਾਤਰ ਲੋਕ ਅਜਵਾਇਨ ਦਾ ਸੇਵਨ ਪਾਚਣ ਨੂੰ ਸਹੀ ਰੱਖਣ ਦੇ ਲਈ ਕਰਦੇ ਹਨ । ਅਜਵਾਇਨ ਗੈਸ ਅਤੇ ਕਬਜ਼ ਤੋਂ ਛੁਟਕਾਰਾ ਦਿਵਾਉਂਦਾ ਹੈ ।
ਪਰ ਤੁਸੀਂ ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਦੇ ਲਈ ਵੀ ਅਜਵਾਇਨ ਦਾ ਸੇਵਨ ਕਰ ਸਕਦੇ ਹੋ । ਅਜਵਾਇਨ ਦੇ ਬੀਜਾਂ ਵਿਚ ਕੈਲਸ਼ੀਅਮ , ਮੈਗਨੀਸ਼ੀਅਮ ਅਤੇ ਫਾਸਫੋਰਸ ਦੀ ਮਾਤਰਾ ਬਹੁਤ ਜ਼ਿਆਦਾ ਪਾਈ ਜਾਂਦੀ ਹੈ । ਜੋ ਹੱਡੀਆਂ ਨੂੰ ਮਜ਼ਬੂਤ ਬਣਾਉਣ ਵਿੱਚ ਮਦਦ ਕਰਦੀ ਹੈ ।
ਆਪਣੀਆਂ ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਦੇ ਲਈ ਤੁਸੀਂ ਆਪਣੀ ਡਾਈਟ ਵਿਚ ਕਈ ਤਰ੍ਹਾਂ ਦੇ ਬੀਜ ਸ਼ਾਮਲ ਕਰ ਸਕਦੇ ਹੋ । ਸੂਰਜਮੁਖੀ , ਖਸਖਸ , ਤਿਲ ਅਤੇ ਚੀਆ ਸਿਡਸ ਹੱਡੀਆਂ ਦੀ ਕਮਜ਼ੋਰੀ ਦੂਰ ਕਰਨ ਵਿੱਚ ਮਦਦ ਕਰਦੇ ਹਨ , ਅਤੇ ਇਸ ਨਾਲ ਹੱਡੀਆਂ ਦੇ ਦਰਦ ਤੋਂ ਵੀ ਆਰਾਮ ਮਿਲਦਾ ਹੈ । ਉਮੀਦ ਕਰਦੇ ਹਾਂ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇਗੀ।