ਹੈਲੋ ਦੋਸਤੋ ਤੁਹਾਡਾ ਸੁਆਗਤ ਹੈ।ਸਰਦੀਆਂ ਦੇ ਮੌਸਮ ਵਿੱਚ ਮੂੰਗਫਲੀ ਬਾਜ਼ਾਰਾਂ ਵਿੱਚ ਆਮ ਮਿਲ ਜਾਂਦੀ ਹੈ। ਹਰ ਕੋਈ ਮੂੰਗਫਲੀ ਖਾਣਾ ਪਸੰਦ ਕਰਦਾ ਹੈ। ਸਰਦੀਆਂ ਦੇ ਮੌਸਮ ਵਿੱਚ ਮੂੰਗਫਲੀ ਖਾਣ ਨਾਲ ਬਹੁਤ ਸਾਰੇ ਫ਼ਾਇਦੇ ਹੁੰਦੇ ਹਨ ਅਤੇ ਇਸ ਨਾਲ ਬਹੁਤ ਸਾਰੀਆਂ ਸਮੱਸਿਆਵਾਂ ਦੂਰ ਹੁੰਦੀਆਂ ਹਨ।
ਜੇਕਰ ਮੂੰਗਫਲੀ ਦੇ ਨਾਲ ਗੁੜ ਮਿਲਾ ਕੇ ਖਾਧਾ ਜਾਵੇ, ਤਾਂ ਇਸ ਦੇ ਫ਼ਾਇਦੇ ਦੁੱਗਣੇ ਹੋ ਜਾਂਦੇ ਹਨ। ਮੂੰਗਫਲੀ ਅਤੇ ਗੁੜ ਵਿਚ ਫੈਟ, ਅਨਰਜੀ, ਕਾਰਬੋਹਾਈਡਰੇਟਸ, ਵਿਟਾਮਿਨ ਅਤੇ ਪ੍ਰੋਟੀਨ ਭਰਪੂਰ ਮਾਤਰਾ ਵਿੱਚ ਹੁੰਦੇ ਹਨ। ਇਹ ਸਭ ਸਾਡੀ ਸਿਹਤ ਲਈ ਬਹੁਤ ਜ਼ਿਆਦਾ ਫ਼ਾਇਦੇਮੰਦ ਹੁੰਦੇ ਹਨ।
ਜੇਕਰ ਅਸੀਂ ਸਰਦੀ ਵਿਚ ਇਨ੍ਹਾਂ ਦੋਨਾਂ ਦਾ ਇਕੱਠਾ ਸੇਵਨ ਕਰਦੇ ਹਾਂ, ਤਾਂ ਇਸ ਨਾਲ ਸਾਡੇ ਸਰੀਰ ਨੂੰ ਗਰਮਾਹਟ ਮਿਲਦੀ ਹੈ ਅਤੇ ਸਰੀਰ ਗਰਮ ਰਹਿੰਦਾ ਹੈ। ਇਨ੍ਹਾਂ ਦੋਨਾਂ ਵਿੱਚ ਭਰਪੂਰ ਮਾਤਰਾ ਵਿਚ ਆਇਰਨ ਹੁੰਦਾ ਹੈ, ਜੋ ਸਾਡੀ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਤੋਂ ਬਚਾਉਂਦਾ ਹੈ।
ਅੱਜ ਅਸੀਂ ਤੁਹਾਨੂੰ ਦੱਸਾਂਗੇ ਸਰਦੀਆਂ ਦੇ ਮੌਸਮ ਵਿੱਚ ਮੂੰਗਫਲੀ ਦੇ ਨਾਲ ਗੁੜ ਖਾਣ ਦੇ ਫਾਇਦੇ।ਜੇਕਰ ਤੁਹਾਨੂੰ ਐਸੀਡਿਟੀ ਅਤੇ ਕਬਜ਼ ਦੀ ਸਮੱਸਿਆ ਰਹਿੰਦੀ ਹੈ, ਤਾਂ ਮੂੰਗਫਲੀ ਅਤੇ ਗੁੜ ਦਾ ਸੇਵਨ ਜ਼ਰੂਰ ਕਰੋ। ਕਿਉਂਕਿ ਇਸ ਵਿੱਚ ਭਰਪੂਰ ਮਾਤਰਾ ਵਿੱਚ ਫਾਈਬਰ ਹੁੰਦੇ ਹਨ। ਜੋ ਐਸੀਡਿਟੀ ਅਤੇ ਕਬਜ਼ ਨੂੰ ਦੂਰ ਕਰਦੇ ਹਨ। ਇਸ ਨਾਲ ਪੇਟ ਦੀਆਂ ਸਮੱਸਿਆਵਾਂ ਨਹੀਂ ਹੁੰਦੀਆਂ ਅਤੇ ਪਾਚਣ ਕਿਰਿਆ ਤੇਜ਼ ਹੁੰਦੀ ਹੈ।
ਮੂੰਗਫਲੀ ਅਤੇ ਗੁੜ ਦਾ ਸੇਵਨ ਕਰਨ ਨਾਲ ਸਾਡੀਆਂ ਹੱਡੀਆਂ ਅਤੇ ਦੰਦ ਮਜ਼ਬੂਤ ਹੁੰਦੇ ਹਨ। ਕਿਉਂਕਿ ਇਨ੍ਹਾਂ ਦੋਨਾਂ ਵਿੱਚ ਪ੍ਰੋਟੀਨ ਅਤੇ ਕੈਲਸ਼ੀਅਮ ਦੀ ਭਰਪੂਰ ਮਾਤਰਾ ਹੁੰਦੀ ਹੈ। ਮੂੰਗਫਲੀ ਅਤੇ ਗੁੜ ਦਾ ਸੇਵਨ ਕਰਨ ਨਾਲ ਸਾਡਾ ਮੈਟਾਬੋਲਿਜ਼ਮ ਤੇਜ਼ ਹੁੰਦਾ ਹੈ। ਜਿਸ ਨਾਲ ਸਰੀਰ ਦੀ ਐਕਸਟਰਾ ਚਰਬੀ ਘੱਟ ਹੋ ਜਾਂਦੀ ਹੈ ਅਤੇ ਵਜ਼ਨ ਕੰਟਰੋਲ ਵਿੱਚ ਰਹਿੰਦਾ ਹੈ।
ਸਰਦੀਆਂ ਦੇ ਮੌਸਮ ਵਿੱਚ ਰੋਜ਼ਾਨਾ ਮੂੰਗਫਲੀ ਦੇ ਨਾਲ ਗੁੜ ਦਾ ਸੇਵਨ ਕਰਨ ਨਾਲ ਸਾਡੇ ਸਰੀਰ ਦੇ ਜ਼ਹਿਰੀਲੇ ਤੱਤ ਬਾਹਰ ਨਿਕਲ ਜਾਂਦੇ ਹਨ। ਜਿਸ ਨਾਲ ਸਾਡੀ ਚਮੜੀ ਤੇ ਨਿਖਾਰ ਆਉਂਦਾ ਹੈ ਅਤੇ ਇਸ ਦੇ ਨਾਲ ਨਾਲ ਵਾਲ ਝੜਣ ਦੀ ਸਮੱਸਿਆ ਵੀ ਦੂਰ ਹੋ ਜਾਂਦੀ ਹੈ।
ਮੂੰਗਫਲੀ ਅਤੇ ਗੁੜ ਵਿੱਚ ਐਂਟੀਓਕਸੀਡੈਂਟ, ਆਇਰਨ, ਕੈਲਸ਼ੀਅਮ ਅਤੇ ਜਿੰਕ ਕਾਫ਼ੀ ਮਾਤਰਾ ਵਿੱਚ ਮੌਜੂਦ ਹੁੰਦੇ ਹਨ। ਜੋ ਸਾਡੇ ਸਰੀਰ ਨੂੰ ਕੈਂਸਰ ਨਾਲ ਲੜਨ ਵਿੱਚ ਮਦਦ ਕਰਦੇ ਹਨ। ਇਸ ਲਈ ਮੂੰਗਫਲੀ ਅਤੇ ਗੁੜ ਦਾ ਸੇਵਨ ਰੋਜ਼ਾਨਾ ਜ਼ਰੂਰ ਕਰੋ।
ਰੋਜ਼ਾਨਾ ਮੂੰਗਫਲੀ ਅਤੇ ਗੁੜ ਦਾ ਸੇਵਨ ਕਰਨ ਨਾਲ ਕੋਲੈਸਟ੍ਰੋਲ ਦਾ ਲੈਵਲ ਕੰਟਰੋਲ ਚ ਰਹਿੰਦਾ ਹੈ। ਇਸ ਦੇ ਨਾਲ ਦਿਲ ਦੀਆਂ ਬੀਮਾਰੀਆਂ ਹੋਣ ਦੀ ਸੰਭਾਵਨਾ ਘਟ ਜਾਂਦੀ ਹੈ। ਜੇਕਰ ਤੁਹਾਨੂੰ ਤਣਾਅ ਦੀ ਸਮੱਸਿਆ ਰਹਿੰਦੀ ਹੈ। ਮੂੰਗਫਲੀ ਅਤੇ ਗੁੜ ਦਾ ਸੇਵਨ ਜਰੂਰ ਕਰੋ। ਇਸ ਵਿੱਚ ਟਰਿਪਟੋਫੇਨ ਨਾਮਕ ਅਮੀਨੋ ਐਸਿਡ ਪਾਇਆ ਜਾਂਦਾ ਹੈ। ਜੋ ਸਾਡੇ ਤਣਾਅ ਨੂੰ ਘੱਟ ਕਰਦਾ ਹੈ। ਉਮੀਦ ਕਰਦੇ ਹਾਂ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇਗੀ।