ਸਤਿ ਸ੍ਰੀ ਆਕਾਲ ਦੋਸਤੋ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਜਿਹੜੇ ਲੋਕ ਬੈਡ ਉੱਤੇ ਬੈਠ ਕੇ ਪਾਠ ਕਰਦੇ ਹਨ ਉਨ੍ਹਾਂ ਨੂੰ ਇਸ ਤਰ੍ਹਾਂ ਕਰਨਾ ਚਾਹੀਦਾ ਹੈ ਜਾਂ ਫਿਰ ਨਹੀਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਨੂੰ ਪੜਦੇ ਹੋਏ ਉਨ੍ਹਾਂ ਦੇ ਸਤਿਕਾਰ ਦਾ ਖਾਸ ਧਿਆਨ ਰੱਖਣਾ ਚਾਹੀਦਾ ਹੈ।
ਜਿਹੜੇ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦਾ ਸਤਿਕਾਰ ਕਰਦੇ ਹਨ ਉਨ੍ਹਾਂ ਦਾ ਸਤਿਕਾਰ ਸਾਰੀ ਦੁਨੀਆਂ ਕਰਦੀ ਹੈ। ਗੁਰੂ ਸਾਹਿਬ ਕਹਿੰਦੇ ਹਨ ਜਿਸ ਮਨੁੱਖ ਨੂੰ) ਵੱਡੀ ਕਿਸਮਤ ਨਾਲ ਸਾਧ ਸੰਗਤਿ ਪ੍ਰਾਪਤ ਹੋ ਜਾਂਦੀ ਹੈ, ਤਾਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਸੁਆਦ ਆਉਣ ਲੱਗ ਪੈਂਦਾ ਹੈ, ਉਹ ਹਰ ਵੇਲੇ (ਪ੍ਰਭੂ ਦੀ ਯਾਦ ਵਿਚ) ਸੁਰਤਿ ਜੋੜੀ ਰੱਖਦਾ ਹੈ, ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ।
ਜਦੋਂ ਮਨੁੱਖ ਆਤਮਕ ਅਡੋਲਤਾ ਵਿਚ ਲੀਨ ਹੋ ਜਾਂਦਾ ਹੈ, ਤਦੋਂ ਪਰਮਾਤਮਾ ਦੇ ਮਨ ਵਿਚ ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ ਮਾਇਆ ਦੇ ਮੋਹ ਤੋਂ ਪਰੇ ਲੰਘ ਜਾਂਦਾ ਹੈ। ਉਹ ਵਿਅਕਤੀ ਨਿਰਲੇਪ ਹੋ ਜਾਂਦਾ ਹੈ। ਇਸ ਲੋਕ ਵਿਚ, ਪਰਲੋਕ ਵਿਚ, ਸਾਰੇ ਸੰਸਾਰ ਵਿਚ ਉਸ ਦੀ ਸੋਭਾ ਹੋਣ ਲੱਗ ਪੈਂਦੀ ਹੈ, ਪਰਮਾਤਮਾ ਦੇ ਨਾਮ ਵਿਚ ਉਸ ਦੀ ਲਗਨ ਲੱਗੀ ਰਹਿੰਦੀ ਹੈ।
ਉਹ ਮਨੁੱਖ ਖ਼ੁਸ਼ੀ ਗ਼ਮੀ ਦੋਹਾਂ ਤੋਂ ਸੁਤੰਤਰ ਹੋ ਜਾਂਦਾ ਹੈ, ਜੋ ਕੁਝ ਪਰਮਾਤਮਾ ਕਰਦਾ ਹੈ ਉਹ ਉਸ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ। ਹੇ ਭਾਈ! ਜਦੋਂ ਵੱਡੀ ਕਿਸਮਤ ਨਾਲ ਕਿਸੇ ਮਨੁੱਖ ਨੂੰ ਸਾਧ ਸੰਗਤਿ ਪ੍ਰਾਪਤ ਹੁੰਦੀ ਹੈ ਤਦੋਂ ਉਸ ਨੂੰ ਪਰਮਾਤਮਾ ਦੇ ਨਾਮ ਦਾ ਰਸ ਆਉਣ ਲੱਗ ਪੈਂਦਾ ਹੈ।
ਦੂਜੈ ਭਾਇ ਦੁਖੁ ਹੋਇ ਮਨਮੁਖ ਜਮਿ ਜੋਹਿਆ ਜੀਉ ॥ ਹਾਇ ਹਾਇ ਕਰੇ ਦਿਨੁ ਰਾਤਿ ਮਾਇਆ ਦੁਖਿ ਮੋਹਿਆ ਜੀਉ ॥ ਮਾਇਆ ਦੁਖਿ ਮੋਹਿਆ ਹਉਮੈ ਰੋਹਿਆ ਮੇਰੀ ਮੇਰੀ ਕਰਤ ਵਿਹਾਵਏ ॥ ਜੋ ਪ੍ਰਭੁ ਦੇਇ ਤਿਸੁ ਚੇਤੈ ਨਾਹੀ ਅੰਤਿ ਗਇਆ ਪਛੁਤਾਵਏ ॥ ਬਿਨੁ ਨਾਵੈ ਕੋ ਸਾਥਿ ਨ ਚਾਲੈ ਪੁਤ੍ਰ ਕਲਤ੍ਰ ਮਾਇਆ ਧੋਹਿਆ ॥ ਦੂਜੈ ਭਾਇ ਦੁਖੁ ਹੋਇ ਮਨਮੁਖਿ ਜਮਿ ਜੋਹਿਆ ਜੀਉ ॥੪॥ {ਪੰਨਾ 690}
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਨੇ ਸਦਾ ਆਪਣੀ ਤੱਕ ਵਿਚ ਰੱਖਿਆ ਹੋਇਆ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ। ਉਹ ਦਿਨ ਰਾਤ ‘ਹਾਇ ਹਾਇ’ ਕਰਦਾ ਰਹਿੰਦਾ ਹੈ, ਮਾਇਆ ਦੇ ਦੁੱਖ ਵਿਚ ਫਸਿਆ ਰਹਿੰਦਾ ਹੈ। ਉਹ ਸਦਾ ਮਾਇਆ ਦੇ ਦੁੱਖ ਵਿਚ ਗ੍ਰਸਿਆ ਹੋਇਆ ਹਉਮੈ ਦੇ ਕਾਰਨ ਕ੍ਰੋਧਾਤੁਰ ਭੀ ਰਹਿੰਦਾ ਹੈ।
ਉਸ ਦੀ ਸਾਰੀ ਉਮਰ ‘ਮੇਰੀ ਮਾਇਆ, ਮੇਰੀ ਮਾਇਆ’ ਕਰਦਿਆਂ ਲੰਘ ਜਾਂਦੀ ਹੈ। ਜੇਹੜਾ ਪਰਮਾਤਮਾ (ਉਸ ਨੂੰ ਸਭ ਕੁਝ) ਦੇ ਰਿਹਾ ਹੈ ਉਸ ਪਰਮਾਤਮਾ ਨੂੰ ਉਹ ਕਦੇ ਚੇਤੇ ਨਹੀਂ ਕਰਦਾ, ਆਖ਼ਰ ਜਦੋਂ ਇਥੋਂ ਤੁਰਦਾ ਹੈ ਤਾਂ ਪਛੁਤਾਂਦਾ ਹੈ। ਪੁੱਤਰ ਇਸਤ੍ਰੀ (ਆਦਿਕ)ਹਰਿ-ਨਾਮ ਤੋਂ
ਬਿਨਾ ਕੋਈ ਭੀ (ਮਨੁੱਖ ਦੇ) ਨਾਲ ਨਹੀਂ ਜਾਂਦਾ, ਦੁਨੀਆ ਦੀ ਮਾਇਆ ਉਸ ਨੂੰ ਛਲ ਲੈਂਦੀ ਹੈ। ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਆਤਮਕ ਮੌਤ ਗ੍ਰਸੀ ਰੱਖਦੀ ਹੈ, ਮਾਇਆ ਦੇ ਮੋਹ ਦੇ ਕਾਰਨ ਉਸ ਨੂੰ ਸਦਾ ਦੁੱਖ ਵਿਆਪਦਾ ਹੈ।੪।