ਗੁਰੂ ਨਾਨਕ ਦੇਵ ਜੀ ਦਾ ਇਤਿਹਾਸ || ਗੁਰੂ ਨਾਨਕ ਦੇਵ ਜੀ ਦਾ ਇਤਿਹਾਸ || ਇਤਿਹਾਸ || ਪੂਰੀ ਜਾਣਕਾਰੀ

ਸਤਿ ਸ੍ਰੀ ਅਕਾਲ ਦੋਸਤੋ ਅੱਜ ਅਸੀਂ ਤੁਹਾਨੂੰ ਸਿਰੀ ਗੁਰੂ ਨਾਨਕ ਦੇਵ ਜੀ ਦੇ ਬਾਰੇ ਜਾਣਕਾਰੀ ਦੇਵਾਂਗੇ। ਸ੍ਰੀ ਗੁਰੂ ਨਾਨਕ ਦੇਵ ਜੀ ਸਿੱਖਾਂ ਦੇ ਪਹਿਲੇ ਗੁਰੂ ਹਨ। ਗੁਰੂ ਨਾਨਕ ਦੇਵ ਜੀ ਸਿਰਫ ਭਾਰਤ ਦੇ ਨਹੀਂ ਸਗੋਂ ਪੂਰੇ ਸੰਸਾਰ ਦੇ ਮਹਾਨ ਪੁਰਖਾਂ ਵਿਚੋਂ ਇੱਕ ਸਨ। ਉਹ ਸੂਰਜ ਦੀ ਪਹਿਲੀ ਕਿਰਨ ਦੀ ਤਰਾਂ ਸਾਫ ਚਰਿੱਤਰ ਵਾਲੇ ਅਤੇ ਸੁਖਦਾਇਕ ਸਨ। ਉਨ੍ਹਾਂ ਨੇ ਗਿਆਨ ਦੀ ਇਹੋ ਜਿਹੀ ਰੌਸ਼ਨੀ ਦਿੱਤੀ ਜਿਸ ਨੇ ਅਗਿਆਨਤਾ ਦੇ ਅੰਧੇਰੇ ਨੂੰ ਦੂਰ ਕਰ ਦਿੱਤਾ। ਉਨ੍ਹਾਂ ਨੇ ਲੋਕਾਂ ਨੂੰ ਸੱਚ ਦੇ ਰਾਹ ਤੇ ਚੱਲਣਾ ਸਿਖਾਇਆ।

ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਨੂੰ ਪੂਰਨਮਾਸ਼ੀ ਵਾਲੇ ਦਿਨ ਰਾਏ ਭੋਏ ਦੀ ਤਲਵੰਡੀ ਵਿਖੇ ਹੋਇਆ। ਇਸ ਸਥਾਨ ਪਾਕਿਸਤਾਨ ਦੇ ਸ਼ੇਖੂਪੁਰਾ ਜ਼ਿਲ੍ਹੇ ਵਿੱਚ ਸਥਿਤ ਹੈ। ਇਸ ਪਵਿੱਤਰ ਸਥਾਨ ਨੂੰ ਅੱਜ ਕੱਲ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ। ਗੁਰੂ ਨਾਨਕ ਦੇਵ ਜੀ ਦੇ ਪਿਤਾ ਜੀ ਦਾ ਨਾਮ ਮਹਿਤਾ ਕਾਲੂ ਅਤੇ ਮਾਤਾ ਜੀ ਦਾ ਨਾਮ ਤ੍ਰਿਪਤਾ ਦੇਵੀ ਸੀ।

ਗੁਰੂ ਨਾਨਕ ਦੇਵ ਜੀ ਦੇ ਪਿਆਰ ਵਾਲੇ ਸੁਭਾਅ ਦੇ ਕਾਰਨ ਅਤੇ ਉਨ੍ਹਾਂ ਦੀ ਅਦਭੁੱਤ ਸ਼ਕਤੀ ਦੇ ਕਾਰਨ ਸਾਰੇ ਲੋਕ ਹੈਰਾਨ ਸਨ। ਉਨ੍ਹਾਂ ਦੇ ਪਿਤਾ ਨੇ ਉਹਨਾਂ ਦੀ ਬੁਧੀ ਸ਼ਕਤੀ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਪੰਜ ਸਾਲ ਦੀ ਉਮਰ ਵਿੱਚ ਹੀ ਪੜ੍ਹਨ ਲਈ ਭੇਜ ਦਿੱਤਾ। ਗੁਰੂ ਸਾਹਿਬ ਦੇ ਪਹਿਲੇ ਅਧਿਆਪਕ ਗੋਪਾਲ ਸਨ। ਤਿੰਨ ਸਾਲ ਤੱਕ ਉਹਨਾਂ ਨੇ ਗੁਰੂ ਨਾਨਕ ਦੇਵ ਜੀ ਨੂੰ ਭਾਸ਼ਾ ਹਿਸਾਬ-ਕਿਤਾਬ ਅਤੇ ਹੋਰ ਭਾਸ਼ਾਵਾਂ ਦਾ ਗਿਆਨ ਦਿੱਤਾ। ਜਦੋਂ ਗੁਰੂ ਨਾਨਕ ਦੇਵ ਜੀ ਨੂੰ ਇਹ ਪਾਠ ਪੜ੍ਹਾਇਆ ਗਿਆ ਤਾਂ ਉਨ੍ਹਾਂ ਨੇ ਆਪਣੀ ਫੱਟੀ ਦੇ ਵਿੱਚ ਸ੍ਰਿਸ਼ਟੀ ਦੇ ਰਚਨਹਾਰੇ ਦੀ ਉਸਤਥ ਲਿਖ ਦਿੱਤੀ। ਗੁਰੂ ਨਾਨਕ ਦੇਵ ਜੀ ਨੇ ਅਰਬੀ ਅਤੇ ਫ਼ਾਰਸੀ ਦਾ ਵੀ ਗਿਆਨ ਹਾਸਲ ਕੀਤਾ।

ਜਦੋਂ ਗੁਰੂ ਨਾਨਕ ਦੇਵ ਜੀ ਦੀ ਉਮਰ 9 ਸਾਲ ਦੀ ਸੀ ਤਾਂ ਉਨ੍ਹਾਂ ਨੂੰ ਜਨੇਊ ਪਵਾਉਣ ਲਈ ਕਿਹਾ ਗਿਆ। ਪੰਡਿਤ ਨੇ ਗੁਰੂ ਨਾਨਕ ਦੇਵ ਜੀ ਨੂੰ ਮੰਤਰ ਪੜ੍ਹਨ ਤੋਂ ਬਾਅਦ ਮੂਰਤੀ ਦੇ ਅੱਗੇ ਸਿਰ ਝੁਕਾਉਣ ਲਈ ਕਿਹਾ। ਉਸ ਤੋਂ ਬਾਅਦ ਪੰਡਿਤ ਨੇ ਜੀ ਨੇ ਜਨੇਊ ਧਾਰਨ ਲਈ ਕਿਹਾ ਪਰ ਗੁਰੂ ਨਾਨਕ ਦੇਵ ਜੀ ਨੇ ਮਨ੍ਹਾ ਕਰ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਉਸ ਸਮੇਂ ਉਚਾਰਨ ਕੀਤਾ ਕਿ ਮੈਨੂੰ ਆਪਣੇ ਸਰੀਰ ਦੇ ਲਈ ਨਹੀਂ ਬਲਕਿ ਆਪਣੇ ਮਨ ਦੇ ਲਈ ਅਜਿਹਾ ਜਨੇਊ ਚਾਹੀਦਾ ਹੈ ਜੋ ਸੂਤ ਦੇ ਧਾਗਿਆਂ ਦੇ ਨਾਲ ਨਹੀਂ, ਸਗੋਂ ਸੱਚ ਗੁਣ ਦੇ ਧਾਗਿਆਂ ਨਾਲ ਬੰਨਿਆ ਹੋਵੇ। ਤਾਂ ਕੇ ਨਾ ਉਹ ਟੁੱਟ ਸਕੇ ਨਾ ਸੜ ਸਕੇ ਨਾ ਮੈਲਾ ਹੋ ਸਕੇ। ਪੰਡਿਤ ਨੇ ਗੁਰੂ ਨਾਨਕ ਦੇਵ ਜੀ ਅਧਿਆਤਮਕ ਸ਼੍ਰੇਸ਼ਟਤਾ ਨੂੰ ਸਵੀਕਾਰ ਕੀਤਾ।

ਉਸ ਤੋਂ ਬਾਦ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਿਤਾ ਜੀ ਨੂੰ ਪਸ਼ੂ ਚਰਾਉਣ ਦੀ ਜ਼ਿਦ ਕੀਤੀ ਅਤੇ ਉਨ੍ਹਾਂ ਦੇ ਪਿਤਾ ਨੇ ਭੇਜ ਦਿੱਤਾ। ਗੁਰੂ ਨਾਨਕ ਦੇਵ ਜੀ ਭਗਤੀ ਵਿਚ ਲੀਨ ਹੋ ਗਏ ਅਤੇ ਉਨ੍ਹਾਂ ਦੇ ਪਸ਼ੂਆਂ ਨੇ ਸਾਰਾ ਖੇਤ ਉਜਾੜ ਦਿੱਤਾ ਜਦੋਂ ਕਿਸਾਨ ਉਨ੍ਹਾਂ ਦੇ ਪਿਤਾ ਕੋਲ ਸ਼ਿਕਾਇਤ ਲੈ ਕੇ ਗਏ ਅਤੇ ਉਨ੍ਹਾਂ ਨੂੰ ਹਰਜਾਨਾ ਦੇਣ ਲਈ ਕਿਹਾ। ਪਰ ਜਦੋਂ ਗੁਰੂ ਨਾਨਕ ਦੇਵ ਜੀ ਨੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਨ੍ਹਾਂ ਦੇ ਖੇਤਾਂ ਨੂੰ ਕੋਈ ਨੁਕਸਾਨ ਨਹੀਂ ਹੋਇਆ ਹੈ। ਜਦੋਂ ਉਨ੍ਹਾਂ ਦੇ ਪਿਤਾ ਅਤੇ ਕਿਸਾਨ ਖੇਤਾਂ ਨੂੰ ਗਏ ਤਾਂ ਉਨ੍ਹਾਂ ਨੇ ਦੇਖਿਆ ਸਾਰੇ ਖੇਤ ਲਹਿਰਾ ਰਹੇ ਸਨ। ਉਸ ਤੋਂ ਬਾਅਦ ਸਾਰੇ ਕਿਸਾਨ ਸ਼ਰਮਿੰਦਾ ਹੋ ਕੇ ਵਾਪਸ ਚਲੇ ਗਏ।

ਉਸ ਤੋਂ ਬਾਅਦ ਉਹਨਾਂ ਦੇ ਪਿਤਾ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਵੀਹ ਰੁਪਏ ਦੇ ਕੇ ਵਪਾਰ ਕਰਨ ਲਈ ਭੇਜ ਦਿੱਤਾ। ਗੁਰੂ ਨਾਨਕ ਦੇਵ ਜੀ ਆਪਣੇ ਨਾਲ ਇਕ ਸਾਥੀ ਲੈ ਕੇ ਤੁਰ ਪਏ ਰਸਤੇ ਵਿੱਚ ਉਹਨਾਂ ਨੂੰ ਕੁਝ ਭੁੱਖੇ ਸਾਧੂ ਮਿਲੇ। ਗੁਰੂ ਨਾਨਕ ਦੇਵ ਜੀ ਨੇ ਉਹ 20 ਰੁਪਏ ਭੁੱਖੇ ਸਾਧੂਆਂ ਨੂੰ ਖਾਣਾ ਖਵਾਉਣ ਤੇ ਖਰਚ ਕਰ ਦਿੱਤੇ। ਇਤਿਹਾਸ ਵਿੱਚ ਇਹ ਘਟਨਾ ਸੱਚਾ ਸੌਦਾ ਦੇ ਨਾਂ ਨਾਲ ਪ੍ਰਸਿੱਧ ਹੈ।

ਗੁਰੂ ਨਾਨਕ ਦੇਵ ਜੀ ਦੇ ਪਿਤਾ ਨੇ ਉਨ੍ਹਾਂ ਦਾ ਧਿਆਨ ਸੰਸਾਰਕ ਕੰਮਾਂ ਵਿਚ ਲਗਾਉਣ ਲਈ ਉਨ੍ਹਾਂ ਦਾ ਵਿਆਹ ਮਾਤਾ ਸੁਲੱਖਣੀ ਜੀ ਨਾਲ਼ ਕਰ ਦਿੱਤਾ। ਉਨ੍ਹਾਂ ਦੇ ਘਰ ਦੋ ਪੁੱਤਰਾਂ ਨੇ ਜਨਮ ਲਿਆ। ਉਸ ਤੋਂ ਉਨ੍ਹਾਂ ਦੇ ਪਿਤਾ ਜੀ ਨੇ ਗੁਰੂ ਨਾਨਕ ਦੇਵ ਜੀ ਨੂੰ ਜਵਾਈ ਜੈ ਰਾਮ ਜੀ ਕੋਲ ਕੰਮ ਕਰਨ ਲਈ ਭੇਜਿਆ। ਗੁਰੂ ਨਾਨਕ ਦੇਵ ਜੀ ਉੱਥੇ ਬਿਨਾਂ ਪੈਸਿਆਂ ਲਈ ਰਾਸ਼ਨ ਵੰਬਣਾ ਸ਼ੁਰੂ ਕਰ ਦਿੱਤਾ। ਰਾਸ਼ਨ ਖ਼ਤਮ ਹੋਣਾ ਸ਼ੁਰੂ ਹੋ ਗਿਆ ਜਦੋਂ ਨਵਾਬ ਕੋਲ ਸ਼ਿਕਾਇਤ ਕੀਤੀ ਗਈ ਤਾਂ ਨਵਾਬ ਦੇਖ ਕੇ ਹੈਰਾਨ ਹੋ ਗਿਆ ਕਿ ਸਗੋਂ ਗੁਰੂ ਨਾਨਕ ਦੇਵ ਜੀ ਕੋਲ ਬਕਾਇਆ ਰਹਿੰਦਾ ਹੈ। ਉਸ ਨੇ ਆਪਣੇ ਖਜ਼ਾਨੇ ਨੂੰ ਕਹਿ ਕੇ ਗੁਰੂ ਨਾਨਕ ਦੇਵ ਜੀ ਨੂੰ 3 ਹਜ਼ਾਰ ਰੁਪਏ ਦਿਵਾਏ। ਸੁਲਤਾਨਪੁਰ ਵਿਖੇ ਗੁਰੂ ਨਾਨਕ ਦੇਵ ਜੀ ਹਰ ਰੋਜ਼ ਵੇਈਂ ਨਦੀ ਵਿੱਚ ਇਸ਼ਨਾਨ ਕਰਨ ਲਈ ਜਾਂਦੇ ਸੀ। ਇਕ ਦਿਨ ਗੁਰੂ ਨਾਨਕ ਦੇਵ ਜੀ ਵੇਈ ਨਦੀ ਵਿੱਚ ਇਸ਼ਨਾਨ ਕਰਨ ਗਏ ਅਤੇ ਤਿੰਨ ਦਿਨ ਅਲੋਪ ਰਹੇ।

ਉਸ ਤੋਂ ਬਾਅਦ ਉਨ੍ਹਾਂ ਨੂੰ ਆਤਮਕ ਗਿਆਨ ਦੀ ਪ੍ਰਾਪਤੀ ਹੋਈ ਅਤੇ ਉਨ੍ਹਾਂ ਨੇ ਬਾਹਰ ਆ ਕੇ ਨਾ ਕੋਈ ਹਿੰਦੂ ਨਾ ਮੁਸਲਮਾਨ ਦੇ ਸ਼ਬਦ ਕਹੇ। ਉਸ ਤੋਂ ਬਾਅਦ ਉਨ੍ਹਾਂ ਨੇ ਦੇਸ਼ ਵਿਦੇਸ਼ ਦੀਆਂ ਯਾਤਰਾਵਾਂ ਕੀਤੀਆਂ ਜਿਨ੍ਹਾਂ ਨੂੰ ਉਦਾਸੀਆਂ ਦੱਸਿਆ ਜਾਂਦਾ ਹੈ। ਉਨ੍ਹਾਂ ਦਾ ਉਦੇਸ਼ ਸਾਰੇ ਸੰਸਾਰ ਵਿੱਚ ਇਕੋ ਭਾਈਚਾਰੇ ਦਾ ਸੰਚਾਰ ਕਰਨਾ ਸੀ ਜਾਤ-ਪਾਤ ਨੂੰ ਖ਼ਤਮ ਕਰਨਾ ਸੀ। ਉਨ੍ਹਾਂ ਲਈ ਜੀ ਨੇ ਆਪਣੀ ਉਦਾਸੀਆਂ ਦੇ ਦੌਰਾਨ ਲੋਕਾਂ ਵਿੱਚ ਫੈਲੇ ਅੰਧ ਵਿਸ਼ਵਾਸ ਨੂੰ ਖਤਮ ਕਰ ਦਿੱਤਾ। ਗੁਰੂ ਨਾਨਕ ਦੇਵ ਜੀ ਨੇ ਰਾਵੀ ਨਦੀ ਦੇ ਕਿਨਾਰੇ ਕਰਤਾਰਪੁਰ ਦੀ ਸਥਾਪਨਾ ਕੀਤੀ ਜਿਥੇ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ 18 ਸਾਲ ਬਤੀਤ ਕੀਤੇ। ਇਸ ਸਮੇਂ ਦੌਰਾਨ ਗੁਰੂ ਨਾਨਕ ਦੇਵ ਜੀ ਨੇ ਸੰਗਤ ਅਤੇ ਪੰਗਤ ਨਾਂ ਦੀਆਂ ਸੰਸਥਾਵਾਂ ਚਲਾਈਆਂ। ਗੁਰੂ ਨਾਨਕ ਦੇਵ ਜੀ ਨੇ ਨੌ ਸੋ ਛਿਅੱਤਰ ਸ਼ਬਦਾਂ ਦੀ ਰਚਨਾ ਕੀਤੀ। 1539 ਵਿੱਚ ਜੋਤੀ ਜੋਤ ਸਮਾਉਣ ਤੋਂ ਪਹਿਲਾਂ ਗੁਰੂ ਨਾਨਕ ਦੇਵ ਜੀ ਨੇ ਭਾਈ ਲਹਿਣਾ ਜੀ ਨੇ ਆਪਣਾ ਉਤਰਧਿਕਾਰੀ ਨਿਯੁਕਤ ਕੀਤਾ। ਗੁਰੂ ਨਾਨਕ ਦੇਵ ਜੀ ਨੇ ਸਿੱਖੀ ਦਾ ਇਕ ਅਜਿਹਾ ਬੂਟਾ ਲਗਾਇਆ ਜੋ ਕੇ ਗੁਰੂ ਗੋਬਿੰਦ ਸਿੰਘ ਜੀ ਦੇ ਸਮੇਂ ਤੱਕ ਘਣੇ ਰੁੱਖ ਦਾ ਰੂਪ ਧਾਰਨ ਕਰ ਗਿਆ ਸੀ।

Leave a Reply

Your email address will not be published. Required fields are marked *