ਹੈਲੋ ਦੋਸਤੋ ਤੁਹਾਡਾ ਸੁਆਗਤ ਹੈ।ਜੇਕਰ ਤੁਹਾਡੀ ਸਕਿਨ ਬਹੁਤ ਪੀਲੀ ਹੋ ਗਈ ਹੈ, ਅਤੇ ਚਿਹਰੇ ਦੀ ਚਮਕ ਖੋ ਗਈ ਹੈ, ਤਾਂ ਇਸ ਦੀ ਵਜ੍ਹਾ ਸਰੀਰ ਵਿੱਚ ਖ਼ੂਨ ਦੀ ਕਮੀ ਹੋ ਸਕਦੀ ਹੈ। ਖੂਨ ਦੀ ਕਮੀ ਹੋਣ ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋਣ ਲਗ ਜਾਂਦੀਆਂ ਹਨ। ਇਨ੍ਹਾਂ ਸਮੱਸਿਆਵਾਂ ਵਿੱਚ ਸਰੀਰ ਦੇ ਅੰਗਾਂ ਤਕ ਆਕਸੀਜਨ ਪਹੂਚ ਪਾਉਣਾ ਮੁਸ਼ਕਿਲ ਹੋ ਜਾਂਦਾ ਹੈ।
ਇਸ ਨਾਲ ਮਰੀਜ਼ਾ ਨੂੰ ਹੈਲਦੀ ਆਹਾਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਜਿਸ ਨਾਲ ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕੀਤਾ ਜਾ ਸਕੇ। ਅੱਜ ਅਸੀਂ ਤੁਹਾਨੂੰ ਸ਼ਰੀਰ ਵਿਚ ਖੂਨ ਦੀ ਕਮੀ ਨੂੰ ਪੂਰਾ ਕਰਨ ਦੇ ਲਈ ਫਾਇਦੇਮੰਦ ਫਲਾਂ ਦਾ ਸੇਵਨ ਕਰਨ ਬਾਰੇ ਦੱਸਾਂਗੇ। ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨ ਦੇ ਲਈ ਅਨਾਰ, ਕੇਲਾ, ਸੰਤਰੇ ਵਰਗੇ ਫ਼ਲਾਂ ਦਾ ਸੇਵਨ ਕਰ ਸਕਦੇ ਹੋ।
ਅਨਾਰ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਬਲੱਡ ਕਾਉਟ ਨੂੰ ਵਧਾਈਆਂ ਜਾ ਸਕਦਾ ਹੈ। ਅਨਾਰ ਆਇਰਨ, ਵਿਟਾਮਿਨ ਏ, ਵਿਟਾਮਿਨ ਸੀ ਅਤੇ ਵਿਟਾਮਿਨ ਈ ਨਾਲ ਭਰਪੂਰ ਹੁੰਦਾ ਹੈ। ਜੋ ਸਾਡੇ ਸਰੀਰ ਵਿੱਚ ਬਲੱਡ ਕਾਉਟ ਨੂੰ ਵਧਾਉਣ ਵਿਚ ਮਦਦਗਾਰ ਹੁੰਦੇ ਹਨ। ਇਸ ਤੋਂ ਇਲਾਵਾ ਅਨਾਰ ਖਾਣ ਨਾਲ ਸਰੀਰ ਵਿਚ ਹੀਮੋਗਲੋਬਿਨ ਦਾ ਲੇਵਲ ਵਧ ਸਕਦਾ ਹੈ।
ਜੇਕਰ ਤੁਸੀਂ ਖੂਨ ਨੂੰ ਵਧਾਉਣਾ ਚਾਹੁੰਦੇ ਹੋ, ਤਾਂ ਅਨਾਰ ਜਾਂ ਫਿਰ ਅਨਾਰ ਦਾ ਸੇਵਨ ਕਰੋ। ਕੇਲਾ ਆਇਰਨ ਨਾਲ ਭਰਪੂਰ ਆਹਾਰ ਹੁੰਦਾ ਹੈ। ਇਸ ਦੇ ਸੇਵਨ ਨਾਲ ਸਰੀਰ ਵਿਚ ਹੀਮੋਗਲੋਬਿਨ ਦੇ ਪੱਧਰ ਨੂੰ ਵਧਾਇਆ ਜਾਂ ਸਕਦਾ ਹੈ। ਇਸ ਦੇ ਨਾਲ ਕੇਲਾ ਆਇਰਨ, ਫੋਲਿਕ ਐਸਿਡ ਦਾ ਵੀ ਬਹੁਤ ਵਧੀਆ ਸਰੋਤ ਹੁੰਦਾ ਹੈ।
ਕੇਲੇ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਖੂਨ ਦੀ ਕਮੀ ਨੂੰ ਪੂਰਾ ਕੀਤਾ ਜਾ ਸਕਦਾ ਹੈ। ਸਰੀਰ ਵਿੱਚ ਖੂਨ ਨੂੰ ਵਧਾਉਣ ਦੇ ਲਈ ਸੇਬ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਸੇਬ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਹੀਮੋਗਲੋਬਿਨ ਦੀ ਗਿਣਤੀ ਨੂੰ ਵਧਾਇਆ ਜਾ ਸਕਦਾ ਹੈ। ਜੇਕਰ ਤੁਸੀਂ ਆਪਣੇ ਸਰੀਰ ਵਿਚ ਹੀਮੋਗਲੋਬਿਨ ਦਾ ਲੇਵਲ ਵਧਾਉਣਾ ਚਾਹੁੰਦੇ ਹੋ, ਤਾਂ ਰੋਜ਼ਾਨਾ ਘੱਟ ਤੋਂ ਘੱਟ ਇਕ ਸੇਬ ਛਿਲਕੇ ਦੇ ਨਾਲ ਖਾਓ।
ਸੰਤਰੇ ਵਿਚ ਵਿਟਾਮਿਨ ਸੀ ਦੀ ਮਾਤਰਾ ਬਹੁਤ ਜ਼ਿਆਦਾ ਮਾਤਰਾ ਪਾਈ ਜਾਂਦੀ ਹੈ। ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕਰ ਸਕਦੇ ਹੋ। ਜੇਕਰ ਤੁਸੀਂ ਆਇਰਨ ਦੀ ਕਮੀ ਨੂੰ ਦੂਰ ਕਰਨਾ ਚਾਹੁੰਦੇ ਹੋ, ਤਾਂ ਰੋਜ਼ਾਨਾ ਇਕ ਸੰਤਰੇ ਦਾ ਸੇਵਨ ਜ਼ਰੂਰ ਕਰੋ
ਆੜੂ ਖਾਣ ਨਾਲ ਸਰੀਰ ਵਿੱਚ ਖੂਨ ਦੇ ਲੇਵਲ ਨੂੰ ਵਧਾਇਆ ਜਾ ਸਕਦਾ ਹੈ। ਇਹ ਵਿਟਾਮਿਨ ਸੀ ਦਾ ਬਹੁਤ ਵਧੀਆ ਸਰੋਤ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਬਲੱਡ ਸੈੱਲਸ ਦੀਆਂ ਕੋਸ਼ਿਕਾਵਾ ਨੂੰ ਹੋਣ ਵਾਲੇ ਨੁਕਸਾਨ ਤੋਂ ਬਚਾਇਆ ਜਾਂ ਸਕਦਾ ਹੈ, ਅਤੇ ਨਾਲ ਹੀ ਇਹ ਵਜਨ ਘੱਟ ਕਰਨ, ਅੱਖਾਂ ਦੀ ਰੌਸ਼ਨੀ ਨੂੰ ਸਹੀ ਰੱਖਣ ਵਿੱਚ ਮਦਦਗਾਰ ਸਾਬਿਤ ਹੁੰਦਾ ਹੈ।
ਸਰੀਰ ਵਿੱਚ ਖੂਨ ਦੀ ਕਮੀ ਨੂੰ ਦੂਰ ਕਰਨ ਦੇ ਲਈ ਤੁਸੀਂ ਇਨ੍ਹਾਂ ਫਲਾਂ ਦਾ ਸੇਵਨ ਕਰ ਸਕਦੇ ਹੋ। ਪਰ ਤੁਸੀਂ ਇਸ ਗੱਲ ਦਾ ਧਿਆਨ ਜਰੂਰ ਰੱਖੋ। ਕਿ ਜੇਕਰ ਤੁਹਾਡੀ ਪ੍ਰੇਸ਼ਾਨੀ ਬਹੁਤ ਜ਼ਿਆਦਾ ਵਧ ਰਹੀ ਹੈ, ਤਾਂ ਡਾਕਟਰ ਨੂੰ ਜਰੂਰ ਦਿਖਾਉ। ਉਮੀਦ ਕਰਦੇ ਹਾਂ ਤੁਹਾਨੂੰ ਇਹ ਜਾਣਕਾਰੀ ਚੰਗੀ ਲੱਗੀ ਹੋਵੇਗੀ।